ਅਕਾਲੀ ਆਗੂ ਬ੍ਰਹਮਪੁਰਾ ਦਾ ਸਾਊਥਾਲ ਵਿਖੇ ਨਿੱਘਾ ਸਵਾਗਤ

ਲੰਡਨ, -ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਖਡੂਰ ਸਾਹਿਬ ਤੋਂ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਨਿੱਘਾ ਸਵਾਗਤ ਕੀਤਾ ਗਿਆ | ਦੋਵਾਂ ਆਗੂਆਂ ਨੇ ਕੱਲ੍ਹ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਮੱਥਾ ਟੇਕਿਆ ਅਤੇ ਪ੍ਰਬੰਧਕ ਕਮੇਟੀ ਸਮੇਤ ਪੰਜਾਬੀ ਭਾਈਚਾਰੇ ਦੇ ਆਗੂਆਂ ਨਾਲ ਮੁਲਾਕਾਤ ਕੀਤੀ | ਇਸ ਮੌਕੇ ਸਿੱਖ ਮੁੱ ਦਿਆਂ ਅਤੇ ਪੰਜਾਬ ਦੇ ਮੌਜੂਦਾ ਹਾਲਤਾਂ ਬਾਰੇ ਵਿਚਾਰ ਚਰਚਾ ਹੋਈ | ਸ: ਰਣਜੀਤ ਸਿੰਘ ਬ੍ਰਹਮਪੁਰਾ ਨੇ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਅਤੇ ਸਿੱਖ ਭਾਈਚਾਰੇ ਵੱਲੋਂ ਆਪਣੇ ਵਿਰਸੇ ਦੀ ਕੀਤੀ ਜਾ ਰਹੀ ਸੰਭਾਲ ਦੀ ਪ੍ਰਸੰਸਾ ਕੀਤੀ | ਇਸ ਮੌਕੇ ਗੁਰੂ ਘਰ ਦੇ ਪ੍ਰਧਾਨ ਸ: ਗੁਰਮੇਲ ਸਿੰਘ ਮੱਲ੍ਹੀ, ਟਰੱਸਟ ਦੇ ਚੇਅਰਮੈਨ ਸੁਰਜੀਤ ਸਿੰਘ ਬਿਲਗਾ, ਮੀਤ ਪ੍ਰਧਾਨ ਸੋਹਣ ਸਿੰਘ ਸਮਰਾ, ਬਲਵਿੰਦਰ ਸਿੰਘ ਗਿੱਲ ਦੀਨੇਵਾਲ, ਬਲਜੀਤ ਸਿੰਘ ਮੱਲ੍ਹੀ, ਡਾ: ਪੀ. ਬੀ. ਸਿੰਘ ਜੌਹਲ ਆਦਿ ਹਾਜ਼ਰ ਸਨ |