ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਨਕੋਦਰ ਹਲਕੇ ਦੇ ਸਮੂਹ ਵੋਟਰਾਂ ਦਾ ਧੰਨਵਾਦ

Gurpartap Singh Wadal 2

ਨਕੋਦਰ (ਧੀਮਾਨ/ਢੀਂਗਰਾ) ਵਿਧਾਨ ਸਭਾ ਹਲਕਾ ਨਕੋਦਰ ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਸਾਂਝੇ ਉਮੀਦਵਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਹਲਕਾ ਨਕੋਦਰ ਦੇ ਸਮੂਹ ਵੋਟਰਾਂ ਦਾ ਤਹਿ-ਦਿਲੋ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਹਲਕੇ ਦੇ ਸਮੂਹ ਵੋਟਰਾਂ ਨੇ ਵਿਕਾਸ ਕਰਵਾਉਣ ਵਾਲੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਪਾਰਟੀ ਦੇ ਹੱਕ ਵਿਚ ਵੋਟਾਂ ਪਾਈਆਂ ਹਨ।
ਉਨ੍ਹਾਂ ਨਕੋਦਰ ਹਲਕੇ ਦੇ ਸਮੂਹ ਵੋਟਰਾਂ ਨੂੰ ਯਕੀਨ ਦਿਵਾਉਂਦਿਆਂ ਕਿਹਾ ਕਿ ਉਹ ਨਕੋਦਰ ਹਲਕੇ ਦੇ ਵਿਕਾਸ ‘ਚ ਕੋਈ ਕਸਰ ਨਹੀਂ ਛੱਡਣਗੇ। ਉਨ੍ਹਾਂ ਨੇ ਵੋਟਰਾਂ, ਵਰਕਰਾਂ ਅਤੇ ਵਿਦੇਸ਼ਾਂ ਤੋਂ ਵੀ ਆਏ ਸਮੂਹ ਸਪੋਟਰਾਂ ਦਾ ਵੀ ਧੰਨਵਾਦ ਕੀਤਾ।