ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰੀ ਮੀਟਿੰਗ

ਫ਼ਰੀਦਕੋਟ,- ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰੀ ਮੀਟਿੰਗ ਦਫ਼ਤਰ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਖੇ ਅਸ਼ੋਕ ਚੱਕਰ ਹਾਲ ‘ਚ ਡਿਪਟੀ ਕਮਿਸ਼ਨਰ ਮਾਲਵਿੰਦਰ ਸਿੰਘ ਜੱਗੀ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ‘ਚ ਸਿਹਤ ਵਿਭਾਗ ਫ਼ਰੀਦਕੋਟ ਵੱਲੋਂ ਸਿਵਲ ਸਰਜਨ ਡਾ. ਨਰੇਸ਼ ਕਾਂਸਰਾ ਦੀ ਅਗਵਾਈ ਹੇਠ ਵੱਖ-ਵੱਖ ਪ੍ਰੋਗਰਾਮ ਅਫ਼ਸਰਾਂ, ਸੀਨੀਅਰ ਮੈਡੀਕਲ ਅਫ਼ਸਰਾਂ ਤੋਂ ਇਲਾਵਾ ਵੱਖ-2 ਵਿਭਾਗਾਂ ਦੇ ਅਧਿਕਾਰੀਆਂ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ | ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਸੂਰਜ ਪ੍ਰਕਾਸ਼ ਨੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ | ਡਿਪਟੀ ਕਮਿਸ਼ਨਰ ਨੇ ਫੂਡ ਸੇਫ਼ਟੀ ਅਧਿਕਾਰੀਆਂ ਨੂੰ ਸੁਰੱਖਿਅਤ ਖਾਦ ਪਦਾਰਥਾਂ ਦੀ ਵਿਕਰੀ ਯਕੀਨੀ ਬਣਾਉਣ ਅਤੇ ਮਨਾਹੀ ਵਾਲੇ ਤੰਬਾਕੂ ਪਦਾਰਥਾਂ ਦੀ ਵਿੱਕਰੀ ਰੋਕਣ ਲਈ ਚੈਕਿੰਗ ਜਾਰੀ ਰੱਖਣ ਲਈ ਕਿਹਾ | ਉਨ੍ਹਾਂ ਡਰੱਗ ਇੰਸਪੈਕਟਰ ਨੂੰ ਮਨਾਹੀ ਵਾਲੀਆਂ ਨਸ਼ੇ ਦੀਆਂ ਦਵਾਈਆਂ ਦੀ ਵਿਕਰੀ ਰੋਕਣ ਲਈ ਨਿਰੰਤਰ ਚੈਕਿੰਗ ਕਰਨ ਲਈ ਕਿਹਾ | ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਆਗਾਮੀ ਗਰਮੀ ਦੇ ਮੌਸਮ ਦੌਰਾਨ ਕੱਟੇ ਹੋਏ ਫਲਾਂ ਦੀ ਵਿੱਕਰੀ ਰੋਕਣ ਲਈ, ਸ਼ੁੱਧ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਅਤੇ ਪੇਂਡੂ ਖੇਤਰ ‘ਚ ਨਸ਼ੇ ਵਾਲੀਆਂ ਦਵਾਈਆਂ ਦੀ ਵਿੱਕਰੀ ਰੋਕਣ ਲਈ ਚੈਕਿੰਗ ਕਰਨ ਲਈ ਕਿਹਾ | ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਸੰਜੀਵ ਸੇਠੀ ਨੇ 28 ਅਪ੍ਰੈਲ ਨੂੰ ਮਨਾਏ ਜਾਣ ਵਾਲੇ ਰਾਸ਼ਟਰੀ ਡੀ ਵਾਰਮਿੰਗ ਡੇ ਬਾਰੇ ਹਾਊਸ ਨੂੰ ਜਾਣਕਾਰੀ ਦਿੱਤੀ | ਇਸ ਦਿਨ 1 ਸਾਲ ਤੋਂ 19 ਸਾਲ ਤੱਕ ਦੇ ਸਾਰੇ ਸਕੂਲਾਂ ਵਿਚ ਪੜ੍ਹਦੇ (ਪ੍ਰਾਈਵੇਟ, ਸਰਕਾਰੀ) ਆਂਗਣਵਾੜੀ ਕੇਂਦਰਾਂ ਵਿਚ ਦਰਜ ਅਤੇ ਕਿਤੇ ਵੀ ਨਾ ਪੜ੍ਹਦੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਦੀ ਬਿਮਾਰੀ ਤੋਂ ਬਚਾਉਣ ਲਈ ਐਲਬੈਡਾਜ਼ੋਲ ਦੀਆਂ ਗੋਲੀਆਂ ਖਵਾਈਆਂ ਜਾਣਗੀਆਂ | ਇਸ ਮੁਹਿੰਮ ‘ਚ ਇਸ ਦਿਨ ਰਹਿ ਗਏ ਲਾਭਪਾਤਰੀ ਬੱਚਿਆਂ ਨੂੰ ਡੀ ਵਾਰਮਿੰਗ ਲਈ ਮਿਤੀ 04/05/2016 ਨੂੰ ਮੋਪ ਅੱਪ ਰਾਊਾਡ ਚਲਾਇਆ ਜਾਵੇਗਾ | ਉਨ੍ਹਾਂ ਇਹ ਵੀ ਦੱਸਿਆ ਕਿ ਡੀ ਵਾਰਮਿੰਗ ਰਾਊਾਡ ਵਿਚ ਆਂਗਣਵਾੜੀ ਵਿਚ ਪੜ੍ਹਦੇ 1-5 ਸਾਲ ਤੱਕ ਦੇ ਉਨ੍ਹਾਂ ਬੱਚਿਆਂ ਨੂੰ ਵਿਟਾਮਿਨ ਏ ਦੀ ਖ਼ੁਰਾਕ ਵੀ ਦਿੱਤੀ ਜਾਵੇਗੀ, ਜਿਨ੍ਹਾਂ ਨੇ ਪਿਛਲੇ 6 ਮਹੀਨਿਆਂ ਦੌਰਾਨ ਇਹ ਖ਼ੁਰਾਕ ਨਾ ਲਈ ਹੋਵੇ