ਝੋਨੇ ਦੇ ਭਾਅ ਵਿਚ ਘੱਟੋ-ਘੱਟ 500 ਰੁਪਏ ਦਾ ਵਾਧਾ ਕੀਤਾ ਜਾਵੇ-ਕੈਪਟਨ ਹਰਮਿੰਦਰ ਸਿੰਘ

ਸੁਲਤਾਨਪੁਰ ਲੋਧੀ,-ਕੇਂਦਰ ਸਰਕਾਰ ਵੱਲੋਂ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਕੀਤੇ ਗਏ 60 ਰੁਪਏ ਪ੍ਰਤੀ ਕੁਵਿੰਟਲ ਦੇ ਵਾਧੇ ਨੂੰ ਗ਼ੈਰਵਾਜਬ ਦੱਸਦਿਆਂ ਸੀਨੀਅਰ ਕਾਂਗਰਸੀ ਆਗੂ ਅਤੇ ਮੈਂਬਰ ਪੰਜਾਬ ਪ੍ਰਦੇਸ ਕਾਂਗਰਸ ਕਾਰਜਕਾਰੀ ਕੈਪਟਨ ਹਰਮਿੰਦਰ ਸਿੰਘ ਨੇ ਕਿਹਾ ਕਿ ਇਹ ਦੇਸ਼ ਦੇ ਕਿਸਾਨਾਂ ਨਾਲ ਵੱਡਾ ਧੋਖਾ ਹੈ | ਪੰਜਾਬ ਦੀ ਕਿਸਾਨੀ ਦਿਨੋਂ-ਦਿਨ ਨਿਘਾਰ ਵੱਲ ਜਾ ਰਹੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਡੁੱਬ ਰਹੀ ਕਿਸਾਨੀ ਨੂੰ ਬਚਾਉਣ ਲਈ ਕੋਈ ਉਪਰਾਲੇ ਨਹੀਂ ਕੀਤੇ ਜਾ ਰਹੇ | ਉਨ੍ਹਾਂ ਨੇ ਕਿਹਾ ਕਿ ਹਰ ਰੋਜ਼ ਪੰਜਾਬ ਦੇ ਕਿਸਾਨ ਕਰਜ਼ੇ ਦੀ ਮਾਰ ਹੇਠਾਂ ਆ ਕੇ ਖੁਦਕੁਸ਼ੀਆਂ ਕਰ ਰਹੇ ਹਨ, ਝੋਨੇ ਦੇ ਭਾਅ ਵਿਚ ਕੀਤੇ ਗਏ ਮਾਮੂਲੀ ਵਾਧੇ ਨੇ ਸਾਬਤ ਕਰ ਦਿੱਤਾ ਹੈ ਕਿ ਕੇਂਦਰ ਸਰਕਾਰ ਕਿਸਾਨ ਵਿਰੋਧੀ ਹੈ | ਇਸ ਮੌਕੇ ਉਨ੍ਹਾਂ ਨੇ ਮੰਗ ਕੀਤੀ ਕਿ ਝੋਨੇ ਦੇ ਸਮਰਥਨ ਮੁੱਲ ਵਿਚ ਘੱਟੋ-ਘੱਟ 500 ਰੁਪਏ ਦਾ ਵਾਧਾ ਕੀਤਾ ਜਾਵੇ ਅਤੇ ਦੇਸ਼ ਦੀ ਕਿਸਾਨੀ ਨੂੰ ਬਚਾਇਆ ਜਾਵੇ | ਇਸ ਮੌਕੇ ਕਿਸਾਨ ਆਗੂ ਸ਼ਮਸ਼ੇਰ ਸਿੰਘ ਭਰੋਆਣਾ ਤੇ ਹੋਰ ਕਿਸਾਨ |