ਤੰਬਾਕੂ ਦਿਵਸ ‘ਤੇ ਕਰਵਾਏ ਭਾਸ਼ਣ ਤੇ ਪੋਸਟਰ ਬਣਾਉਣ ਦੇ ਮੁਕਾਬਲੇ

ਕਪੂਰਥਲਾ,-ਬੀਤੇ ਦਿਨ ਸਰਕਾਰੀ ਹਾਈ ਸਕੂਲ ਹਮੀਰਾ ਵਿਚ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਪਰਮਜੀਤ ਸਿੰਘ ਨੇ ਨਸ਼ਾ ਮੁਕਤ ਸਮਾਜ ਸਿਰਜਣ ਦਾ ਸੰਦੇਸ਼ ਦਿੱਤਾ | ਸਕੂਲ ਦੇ ਸਕਾਈ ਲਾਰਕ ਈਕੋ ਕਲੱਬ ਦੇ ਇੰਚਾਰਜ ਨਰਿੰਦਰ ਕੁਮਾਰ ਪ੍ਰਾਸ਼ਰ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਬਾਰੇ ਜਾਗਰੂਕ ਕੀਤਾ | ਇਸ ਮੌਕੇ ਭਾਸ਼ਣ ਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਪੀ.ਟੀ.ਆਈ ਸ੍ਰੀਮਤੀ ਲਲਿਤਾ ਸ਼ਰਮਾ ਦੀ ਦੇਖ ਰੇਖ ਹੇਠ ਹੋਏ ਭਾਸ਼ਣ ਮੁਕਾਬਲੇ ਵਿਚ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਕੂਲ ਦੇ ਮੁੱਖ ਅਧਿਆਪਕ ਸ: ਪਰਮਜੀਤ ਸਿੰਘ ਤੇ ਹੋਰ ਸਟਾਫ਼ ਮੈਂਬਰਾਂ ਨੇ ਇਨਾਮ ਤਕਸੀਮ ਕੀਤੇ | ਇਸ ਮੌਕੇ ਕੁਲਵਿੰਦਰ ਸਿੰਘ, ਸੁੱਚਾ ਸਿੰਘ, ਪ੍ਰਦੀਪ ਸੂਦ, ਸਮਸ਼ੇਰ ਸਿੰਘ, ਕੁਲਜੀਤ ਸਿੰਘ, ਦਲਜੀਤ, ਲਵੀਨਾ, ਮਨਪ੍ਰੀਤ, ਰੰਜੂ, ਅਸ਼ੀਸ਼ ਅਰੋੜਾ, ਵਿਜੇ ਕੁਮਾਰ ਤੋਂ ਇਲਾਵਾ ਸਕੂਲ ਦੇ ਹੋਰ ਵਿਦਿਆਰਥੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ | ਇਸ ਤੋਂ ਪਹਿਲਾਂ ਨਸ਼ਿਆਂ ਬਾਰੇ ਇਕ ਜਾਗਰੂਕਤਾ ਰੈਲੀ ਵੀ ਕੱਢੀ ਗਈ |