ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ਾਂ ‘ਚੋਂ ਬਰੀ

ਸੰਗਰੂਰ, – ਵਧੀਕ ਸੈਸ਼ਨ ਜੱਜ ਕੇ.ਕੇ. ਸਿੰਗਲਾ ਦੀ ਅਦਾਲਤ ਨੇ ਇੱਕ ਵਿਅਕਤੀ ਨੂੰ ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ਾਂ ‘ਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਦੀਪਕ ਅਰੋੜਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਥਾਣਾ ਧਰਮਗੜ੍ਹ ਵਿਖੇ 25 ਅਕਤੂਬਰ 2012 ਨੂੰ ਦਰਜ ਮਾਮਲੇ ਮੁਤਾਬਿਕ ਪੁਲਿਸ ਪਾਰਟੀ ਨੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਲਈ ਕੀਤੀ ਜਾ ਰਹੀ ਗਸ਼ਤ ਦੌਰਾਨ ਪਿੰਡ ਜਖੇਪਲ ਤੋਂ ਪਿੰਡ ਦੋਲਾ ਸਿੰਘ ਵਾਲਾ ਨੂੰ ਜਾਂਦਿਆਂ ਭੂਰਾ ਸਿੰਘ ਵਾਸੀ ਜਖੇਪਲ ਨੂੰ 2000 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕਰਦਿਆਂ ਉਸ ਿਖ਼ਲਾਫ਼ ਐਨ.ਡੀ.ਪੀ.ਸੀ. ਐਕਟ ਅਧੀਨ ਮਾਮਲਾ ਦਰਜ ਕੀਤਾ ਸੀ | ਹੁਣ ਅਦਾਲਤ ਵਿਚ ਸੁਣਵਾਈ ਮੁਕੰਮਲ ਹੋਣ ਉੱਤੇ ਜੱਜ ਨੇ ਭੂਰਾ ਸਿੰਘ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ |