ਨੌਕਰੀ ਦਾ ਝਾਂਸਾ ਦੇ ਕੇ ਮਾਰੀ 4 ਲੱਖ ਦੀ ਠੱਗੀ-ਮੁਕੱਦਮਾ ਦਰਜ

ਸੰਗਰੂਰ, -ਸਰਕਾਰੀ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ 4 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਇੱਕ ਵਿਅਕਤੀ ਵਿਰੁੱਧ ਥਾਣੇ ਸਿਟੀ ਸੰਗਰੂਰ ਵਿਖੇ ਮੁਕੱਦਮਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਐਸ.ਐਚ.ਓ. ਸਿਟੀ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਹਰਜੀਤ ਸਿੰਘ ਵਾਸੀ ਭਾਈ ਕੀ ਪਸ਼ੌਰ ਵੱਲੋਂ ਦਰਖਾਸਤ ਦਿੱਤੀ ਗਈ ਸੀ ਕਿ ਰਣਜੀਤ ਸਿੰਘ ਹਾਲ ਵਾਸੀ ਹਰੇੜੀ ਰੋਡ ਸੰਗਰੂਰ ਵੱਲੋਂ ਉਸ ਪਾਸੋਂ ਉਸ ਦੇ ਭਤੀਜੇ ਅਮਨਦੀਪ ਸਿੰਘ ਨੰੂ ਪੈਲੀਟੈਕੀਨੀਕਲ ਕਾਲਜ ਲੁਧਿਆਣਾ ਵਿਖੇ ਬਤੌਰ ਸੇਵਾਦਾਰ ਭਰਤੀ ਕਰਵਾਉਣ ਬਦਲੇ 4 ਲੱਖ ਰੁਪਏ ਲਏ ਸਨ ਤੇ 2 ਮਹੀਨਿਆਂ ਦੇ ਅੰਦਰ-ਅੰਦਰ ਨੌਕਰੀ ਉੱਤੇ ਲਗਵਾਉਣ ਦਾ ਝਾਂਸਾ ਦਿੱਤਾ ਸੀ ਪਰ ਨਾਂ ਤਾਂ ਨੌਕਰੀ ਲਗਵਾਈ ਤੇ ਵਾਰ-ਵਾਰ ਮੰਗਣ ਉੱਤੇ ਵੀ ਪੈਸੇ ਵਾਪਸ ਨਹੀਂ ਕੀਤੇ, ਜਿਸ ਦੇ ਆਧਾਰ ਉੱਤੇ ਹਰਜੀਤ ਸਿੰਘ ਦੇ ਬਿਆਨਾਂ ‘ਤੇ ਰਣਜੀਤ ਸਿੰਘ ਵਿਰੁੱਧ ਠੱਗੀ ਦਾ ਮਾਮਲਾ ਦਰਜ ਕੀਤਾ ਗਿਆ ਹੈ |