ਪਾਣੀ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਨੇ ਮੀਡੀਆ ਤੋਂ ਵੀ ਚੁਕਵਾਈ ਸੌਂਹ

2016_12image_14_44_250730000download_7-ll

ਮੋਗਾ — ਮੋਗਾ ‘ਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਦੇ ਮੌਕੇ ਅਕਾਲੀ ਦਲ ਵਲੋਂ ‘ਪਾਣੀ ਬਚਾਓ ਪੰਜਾਬ ਬਚਾਓ ਰੈਲੀ’ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਪਾਣੀ ਦੇ ਮੁੱਦੇ ਨੂੰ ਲੈ ਕੇ ਆਮ ਜਨਤਾ ਦੇ ਨਾਲ-ਨਾਲ ਮੀਡੀਆ ਤੋਂ ਵੀ ਸੌਂਹ ਚੁਕਵਾਈ ਹੈ ਕਿ ਪੰਜਾਬ ਦਾ ਇਕ ਬੂੰਦ ਪਾਣੀ ਵੀ ਅਸੀਂ ਪੰਜਾਬ ਤੋਂ ਬਾਹਰ ਜਾਣ ਨਹੀਂ ਦੇਵਾਂਗੇ। ਉਨ੍ਹਾਂ ਕਿਹਾ ਕਿ ਜੇ ਪੰਜਾਬ ਦਾ ਪਾਣੀ ਪੰਜਾਬ ਤੋਂ ਬਾਹਰ ਗਿਆ ਤਾਂ ਨਾਲ ਹੀ ਪੰਜਾਬ ਦੀ ਖੁਸ਼ਹਾਲੀ ਵੀ ਵਹਿ ਤੁਰੇਗੀ। ਕਿਸਾਨਾਂ ਦੇ ਨਾਲ-ਨਾਲ ਆਮ ਜਨਤਾ ਵੀ ਪਾਣੀ ਲਈ ਤਰਸ ਜਾਵੇਗੀ।
ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡਾ ‘ਚ 2000 ਤੋਂ ਵੱਧ ਸਕੂਲਾਂ ਦਾ ਨਿਰਮਾਣ ਕੀਤਾ ਜਾਵੇਗਾ ਤਾਂ ਜੋ ਪੰਜਾਬ ਦਾ ਕੋਈ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹਿ ਜਾਵੇ, ਉਨ੍ਹਾਂ ਕਿਹਾ ਕਿ ਤਾਲੀਮ ਤੋਂ ਬਾਅਦ ਅਸੀਂ ਤਰੱਕੀ ਨਹੀਂ ਕਰ ਸਕਦੇ । ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਸਕੂਲਾਂ ਦੇ ਬੱਚਿਆਂ ਲਈ ਸਕੂਲ ਬੱਸਾਂ ਦਾ ਪ੍ਰੰਬਧ ਵੀ ਕੀਤਾ ਜਾਵੇਗਾ ਤਾਂ ਜੋ ਦੂਰੋਂ ਸਕੂਲ ਆਉਣ ਵਾਲੇ ਬੱਚਿਆਂ ਨੂੰ ਸਕੂਲ ਆਉਣ ‘ਚ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ ।