ਪਿੰਡਾਂ ‘ਚ ਜਨਵਾਦੀ ਇਸਤਰੀ ਸਭਾ ਦੀਆਂ ਇਕਾਈਆਂ ਬਣਾਈਆਂ ਜਾਣਗੀਆਂ- ਤਲਵੰਡੀ

ਬੰਗਾ, – ਮੰਢਾਲੀ ਭਵਨ ਵਿਖੇ ਜਨਵਾਦੀ ਇਸਤਰੀ ਸਭਾ ਦੀ ਮੀਟਿੰਗ ਬਬੀ ਲੇਖ ਰਾਣੀ ਦੀ ਪ੍ਰਧਾਨਗੀ ਹੇਠ ਹੋਈ | ਜ਼ਿਲ੍ਹਾ ਸਕੱਤਰ ਸੁਨੀਤਾ ਤਲਵੰਡੀ ਨੇ ਦੱਸਿਆ ਕਿ ਹਰ ਪਿੰਡ ਵਿੱਚ ਜਨਵਾਦੀ ਇਸਤਰੀ ਸਭਾ ਦੀਆਂ ਇਕਾਈਆਂ ਬਣਾਈਆਂ ਜਾਣਗੀਆਂ | ਬੰਗਾ ‘ਚ 15, ਨਵਾਂਸ਼ਹਿਰ ‘ਚ 10 ਅਤੇ ਬਲਾਚੌਰ ‘ਚ 5 ਮੁੱਢਲੀਆਂ ਇਕਾਈਆਂ ਬਣਾਈਆਂ ਜਾਣਗੀਆਂ | ਇਸ ਮੌਕੇ ਬੀਬੀ ਬੇਅੰਤ ਕੌਰ, ਅਮਰਜੀਤ ਕੌਰ, ਕੁਲਵੰਤ ਕੌਰ ਰਾਜ ਆਦਿ ਹਾਜ਼ਰ ਸਨ |