ਫਗਵਾੜਾ ਪੁਲਿਸ ਨੇ ਫ਼ੌਜੀ ਨੂੰ ਹਿਰਾਸਤ ‘ਚ ਲਿਆ

ਫਗਵਾੜਾ, -ਸਾਕਾ ਨੀਲਾ ਤਾਰਾ ਦੇ ਸਬੰਧ ਵਿਚ ਪੰਜਾਬ ਪੁਲਿਸ ਵੱਲੋਂ ਸੂਬੇ ਵਿਚ ਕੀਤੀਆਂ ਜਾ ਰਹੀਆਂ ਗਿ੍ਫ਼ਤਾਰੀਆਂ ਦੇ ਤਹਿਤ ਅੱਜ ਫਗਵਾੜਾ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ (ਅ) ਦੀ ਸੂਬਾ ਕਾਰਜਕਾਰਨੀ ਦੇ ਮੈਂਬਰ ਰਜਿੰਦਰ ਸਿੰਘ ਫ਼ੌਜੀ ਨੂੰ ਹਿਰਾਸਤ ਵਿਚ ਲੈ ਲਿਆ | ਸ. ਫ਼ੌਜੀ ਨੇ ਦੱਸਿਆ ਕੇ ਥਾਣਾ ਸਦਰ ਪੁਲਿਸ ਨੇ ਅੱਜ ਸਵੇਰੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ |