ਬੱਚੇ ਵਾਤਾਵਰਨ ਨੂੰ ਸ਼ੁੱਧ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ-ਰਕੇਸ਼ ਭਾਸਕਰ

ਕਪੂਰਥਲਾ, -ਸਰਕਾਰੀ ਐਲੀਮੈਂਟਰੀ ਸਕੂਲ ਮੁਸ਼ਕਵੇਦ ਵਿਚ ਲੱਗੇ ਸਮਰ ਕੈਂਪ ਦੇ ਚੌਥੇ ਦਿਨ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਸ਼ੇਖੂਪੁਰ ਦੇ ਪਿ੍ੰਸੀਪਲ ਰਕੇਸ਼ ਭਾਸਕਰ, ਅਧਿਆਪਕ ਦਲ ਦੇ ਪ੍ਰਧਾਨ ਸੁਖਦਿਆਲ ਸਿੰਘ ਝੰਡ ਤੇ ਸੂਬਾਈ ਜਥੇਬੰਦਕ ਸਕੱਤਰ ਸ੍ਰੀ ਰਜੇਸ਼ ਜੌਲੀ ਨੇ ਸਾਂਝੇ ਤੌਰ ‘ਤੇ ਕੀਤਾ | ਇਸ ਮੌਕੇ ਪਿ੍ੰਸੀਪਲ ਰਕੇਸ਼ ਭਾਸਕਰ ਨੇ ਵਿਸ਼ਵ ਵਾਤਾਵਰਨ ਤੇ ਸਵੱਛ ਭਾਰਤ ਅਭਿਆਨ ਤਹਿਤ ਸਕੂਲ ਵਿਚ ਬੂਟਾ ਲਗਾਇਆ ਤੇ ਬੱਚਿਆਂ ਨੂੰ ਵਾਤਾਵਰਨ ਦੀ ਸ਼ੁੱਧਤਾ ਨੂੰ ਬਣਾਈ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਤੇ ਸਵੱਛ ਭਾਰਤ ਅਭਿਆਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਸਕੂਲ ਦੇ ਸਟਾਫ਼ ਵੱਲੋਂ ਸਮਰ ਕੈਂਪ ਵਿਚ ਬੱਚਿਆਂ ਨੂੰ ਵੱਧ ਤੋਂ ਵੱਧ ਗਤੀਵਿਧੀਆਂ ਕਰਵਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਸੈਂਟਰ ਹੈੱਡ ਟੀਚਰ ਸੋਮਾ ਰਾਣੀ, ਅਧਿਆਪਕ ਜਸਪ੍ਰੀਤ ਕੌਰ, ਹਰੀਸ਼ ਕੁਮਾਰ, ਆਂਗਣਵਾੜੀ ਵਰਕਰ ਹਰਪਿੰਦਰ ਕੌਰ, ਸੁੱਖੋ ਰਾਣੀ, ਰਾਜਵਿੰਦਰ ਕੌਰ ਆਦਿ ਹਾਜ਼ਰ ਸਨ |