ਲਾਲੀ ਬਾਜਵਾ ਦੇ ਪ੍ਰਧਾਨ ਬਣਨ ਨਾਲ ਅਕਾਲੀ ਦਲ ਹੋਰ ਮਜ਼ਬੂਤ ਹੋਇਆ-ਐਡਵੋਕੇਟ ਸਿੱਧੂ

ਹੁਸ਼ਿਆਰਪੁਰ,-ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਹੁਸ਼ਿਆਰਪੁਰ ਸ਼ਹਿਰੀ ਦੇ ਨਵ-ਨਿਯੁਕਤ ਪ੍ਰਧਾਨ ਸ: ਜਤਿੰਦਰ ਸਿੰਘ ਲਾਲੀ ਬਾਜਵਾ ਨੂੰ ਲੀਗਲ ਸੈ ੱਲ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਵਿਸ਼ੇਸ਼ ਤੌਰ ‘ਤੇ ਚੇਅਰਮੈਨ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਵੱਲੋਂ ਸਨਮਾਨਿਤ ਕੀਤਾ ਗਿਆ | ਐਡਵੋਕੇਟ ਸਿੱਧੂ ਨੇ ਕਿਹਾ ਕਿ ਸ: ਲਾਲੀ ਬਾਜਵਾ ਦੇ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਜਿੱਥੇ ਵਰਕਰਾਂ ਦਾ ਮਾਣ-ਸਨਮਾਨ ਵਧਿਆ ਹੈ, ਉ ੱਥੇ ਪਾਰਟੀ ‘ਚ ਹੋਰ ਉਤਸ਼ਾਹ ਪੈਦਾ ਹੋਇਆ ਹੈ, ਜਿਸ ਨਾਲ ਪਾਰਟੀ ਹੋਰ ਮਜ਼ਬੂਤ ਹੋਈ ਹੈ | ਸ: ਲਾਲੀ ਬਾਜਵਾ ਨੇ ਲੀਗਲ ਸੈ ੱਲ ਦੇ ਅਹੁਦੇਦਾਰਾਂ ਅਤੇ ਹੋਰਨਾਂ ਅਕਾਲੀ ਵਰਕਰਾਂ ਨੂੰ ਕਿਹਾ ਕਿ ਪਾਰਟੀ ਵੱਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਾਪੀ ਗਈ ਹੈ, ਉਹ ਉਸ ‘ਤੇ ਪੂਰਾ ਉਤਰਨ ਦਾ ਯਤਨ ਕਰਨਗੇ | ਇਸ ਮੌਕੇ ਭੁਪਿੰਦਰਪਾਲ ਸਿੰਘ ਜਾਡਲਾ ਕੋਆਰਡੀਨੇਟਰ ਬੀ. ਸੀ. ਵਿੰਗ ਜ਼ਿਲ੍ਹਾ ਹੁਸ਼ਿਆਰਪੁਰ, ਬਰਿੰਦਰ ਸਿੰਘ ਪਰਮਾਰ ਪ੍ਰਧਾਨ ਆਈ.ਟੀ. ਵਿੰਗ, ਐਡਵੋਕੇਟ ਅਵਿਨਾਸ਼ ਕੌਰ ਵੈਦ ਪ੍ਰਧਾਨ ਇਸਤਰੀ ਵਿੰਗ ਸ਼ਹਿਰੀ, ਤਜਿੰਦਰ ਸਿੰਘ ਕੱਕੋਂ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ, ਗੁਰਪ੍ਰੀਤ ਸਿੰਘ ਪੌਾਟੀ ਸੀਨੀਅਰ ਯੂਥ ਆਗੂ, ਕੁਲਵਿੰਦਰ ਸਿੰਘ ਕੇ.ਪੀ., ਸਰਬਜੀਤ ਸਿੰਘ ਬਡਵਾਲ, ਜਸਵਿੰਦਰ ਸਿੰਘ, ਬਿਕਰਮਜੀਤ ਸਿੰਘ ਕਲਸੀ ਕੌਾਸਲਰ, ਨਰਿੰਦਰ ਸਿੰਘ ਕੌਾਸਲਰ,ਜਪਿੰਦਰਪਾਲ ਸਿੰਘ, ਮਨਪ੍ਰੀਤ ਸਿੰਘ, ਮੁਕੇਸ਼ ਰੱਤੀ ਆਦਿ ਹਾਜ਼ਰ ਸਨ |