ਸ਼ਰਾਬ ਦੀਆਂ 12 ਬੋਤਲਾਂ ਸਮੇਤ ਵਿਅਕਤੀ ਕਾਬੂ

ਨਵਾਂਸ਼ਹਿਰ, – ਥਾਣਾ ਸਦਰ ਪੁਲਿਸ ਵੱਲੋਂ ਦੇਸੀ ਸ਼ਰਾਬ ਦੀਆਂ 12 ਬੋਤਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਹੌਲਦਾਰ ਅਵਤਾਰ ਸਿੰਘ ਅਤੇ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਿਸ ਪਾਰਟੀ ਲੰਗੜੋਆ-ਬਘੌਰਾਂ ਸੜਕ ‘ਤੇ ਨਾਕੇਬੰਦੀ ਕੀਤੀ ਹੋਈ ਸੀ | ਪਿੰਡ ਬਘੌਰਾ ਪਾਸੇ ਤੋਂ ਪੈਦਲ ਆ ਰਹੇ ਜਦੋਂ ਇਕ ਵਿਅਕਤੀ ਨੂੰ ਉਨ੍ਹਾਂ ਰੋਕ ਕੇ ਤਲਾਸ਼ੀ ਲਈ ਤਾਂ ਉਸ ਦੀ ਕਿੱਟ ਵਿਚੋਂ ਦੇਸੀ ਵਿਨਰ ਬਿਸਕੀ ਸ਼ਰਾਬ ਦੀਆਂ 12 ਬੋਤਲਾਂ ਬਰਾਮਦ ਹੋਈਆ | ਪੁਲਿਸ ਅਨੁਸਾਰ ਕਥਿਤ ਦੋਸ਼ੀ ਦੀ ਪਹਿਚਾਣ ਰਾਜ ਕੁਮਾਰ ਪੁੱਤਰ ਫ਼ਕੀਰ ਚੰਦ ਵਾਸੀ ਲੰਗੜੋਆ ਵਜੋਂ ਹੋਈ |