ਸੂਬੇ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਲੜਖੜਾਈ- ਤਿ੍ਪਤ ਬਾਜਵਾ

ਬਟਾਲਾ, -ਸੂਬੇ ਦੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਪੰਜਾਬ ਨੂੰ ਸਭ ਤੋਂ ਵੱਧ ਅਮਨ-ਅਮਾਨ ਵਾਲਾ ਸੂਬਾ ਦੱਸ ਰਹੇ ਸਨ, ਜਦਕਿ ਹਲਾਤ ਇਹ ਹਨ ਕਿ ਸੂਬੇ ਅੰਦਰ ਅਮਨ-ਕਾਨੂੰਨ ਦੀ ਵਿਵਸਥਾ ਪੂਰੀ ਤਰ੍ਹਾਂ ਲੜਖੜ੍ਹਾ ਚੁੱਕੀ ਹੈ ਤੇ ਅਸ਼ਾਂਤੀ ਵਾਲੇ ਮਾਹੌਲ ‘ਚ ਆਮ ਲੋਕ ਤੇ ਕੀ ਪੁਲਿਸ ਵਾਲੇ ਵੀ ਸੁਰੱਖਿਅਤ ਨਹੀਂ ਰਹੇ? ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਵਿਧਾਇਕ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਪਿੰਡ ਝੰਜੀਆਂ ਖੁਰਦ ‘ਚ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਅੱਜ ਲੋਕਾਂ ਦਾ ਪੁਲਿਸ ਪ੍ਰਸ਼ਾਸਨ ਤੋਂ ਭਰੋਸਾ ਉੱਠ ਚੁੱਕਾ ਹੈ, ਕਿਉਂਕਿ ਪੁਲਿਸ ਰਾਜਸੀ ਲੋਕਾਂ ਦੀ ਕਠਪੁਤਲੀ ਬਣੀ ਹੋਈ ਹੈ | ਮੀਟਿੰਗ ‘ਚ ਸਰਵਣ ਸਿੰਘ, ਧੀਰ ਸਿੰਘ, ਮੱਖਣ ਸਿੰਘ ਨੰਬਰਦਾਰ, ਸੁਰਜੀਤ ਸਿੰਘ, ਕਸ਼ਮੀਰ ਸਿੰਘ, ਬਖ਼ਸ਼ੀਸ਼ ਸਿੰਘ, ਗੁਰਦੀਪ ਸਿੰਘ, ਡਾ: ਦਿਲਬਾਗ ਸਿੰਘ, ਗਗਨਦੀਪ ਸਿੰਘ, ਕੁਲਜੀਤ ਸਿੰਘ, ਗੁਰਪ੍ਰੀਤ ਸਿੰਘ, ਰੁਪਿੰਦਰ ਸਿੰਘ ਤੇ ਬੀਰ ਸਿੰਘ ਆਦਿ ਹਾਜ਼ਰ ਸਨ |